Saturday, August 8, 2026

ਸਕੱਤਰ ਸਮਾਓ ਦੀ ਅਗਵਾਈ ‘ਚ ਮਨਾਇਆ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ

ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਮੰਡੀ ਬੋਰਡ ਦੇ ਦਫਤਰ ਵਿਖੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਸਵੀਰ ਸਿੰਘ ਸਮਾਓ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕਰਦਿਆਂ ਸਭਨਾਂ ਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਸਨ।ਉਨ੍ਹਾਂ ਦਲਿਤਾਂ ਅਤੇ ਘੱਟਗਿਣਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੀ ਵੱਡੇ ਉਪਰਾਲੇ ਕੀਤੇ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ।ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਚੀਮਾਂ ਮੰਡੀ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਕਰਵਾਏ ਜਾ ਰਹੇ ਸਮਾਗਮ ਦਾ ਕਾਰਡ ਵੀ ਰਲੀਜ਼ ਕੀਤਾ ਗਿਆ ਤੇ ਲੱਡੂ ਵੀ ਵੰਡੇ ਗਏ।
ਇਸ ਸਮੇਂ ਹਰਿੰਦਰ ਸਿੰਘ ਲੇਖਾਕਾਰ, ਬਲਜੀਤ ਸਿੰਘ ਮੰਡੀ ਸੁਪਰਵਾਈਜ਼ਰ, ਭੀਮ ਸਿੰਘ, ਲਵਪ੍ਰੀਤ ਸਿੰਘ, ਸੱਤਪਾਲ ਸਿੰਘ, ਬਿੱਟੂ ਸਿੰਘ, ਡਾਕਟਰ ਭੀਮ ਸਿੰਘ ਭੂਕਲ ਅਤੇ ਵੱਡੀ ਗਿਣਤੀ ‘ਚ ਪਤਵੰਤੇ ਮੌਜ਼ੂਦ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …