ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਿਲ੍ਹਾ ਸੰਗਰੂਰ ਦੀ ਮੂਨਕ
ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ।
ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media