ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਤਿਉਹਾਰ ਸਥਾਨਕ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਕਮੇਟੀ ਦੇ
ਪ੍ਰਧਾਨ ਚਰਨਜੀਤ ਸਿੰਘ ਜੰਡੂ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 14 ਅਪ੍ਰੈਲ ਨੂੰ ਪਾਏ ਗਏ।ਉਪਰੰਤ ਭਾਈ ਸਤਨਾਮ ਸਿੰਘ ਅਤੇ ਭਾਈ ਗੁਰਮੀਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਖਾਲਸਾ ਦਿਵਸ ਅਤੇ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਖਾਲਸਾ ਸਾਜਣ ਦੀ ਲੋੜ ਕਿਉਂ ਪਈ ਅਤੇ ਕਿਹਨਾਂ ਹਾਲਤਾਂ ਵਿੱਚ ਖ਼ਾਲਸਾ ਸਾਜਿਆ ਗਿਆ।ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।ਸ੍ਰੀ ਅਖੰਡ ਪਾਠ ਸਾਹਿਬ ਅਤੇ ਲੰਗਰ ਦੀ ਸੇਵਾ ਭਾਈ ਸਤਨਾਮ ਸਿੰਘ ਵਲੋਂ ਕੀਤੀ ਗਈ।
ਇਸ ਮੌਕੇ ਸੋਹਣ ਲਾਲ ਭੋਡੇ, ਜਵਾਲਾ ਸਿੰਘ ਦਿਉਸੀ, ਮੂਰਤੀਕਾਰ ਅਜੀਤ ਸਿੰਘ ਸਾਰੋਂ, ਗੋਬਿੰਦ ਸਿੰਘ ਸੱਗੂ, ਰਾਜਵੀਰ ਸਿੰਘ ਮਠਾੜੂ, ਪ੍ਰੀਤਮ ਸਿੰਘ ਜੰਡੂ, ਗੁਰਮੇਲ ਸਿੰਘ ਨਮੋਲ, ਹਰਵਿੰਦਰ ਸਿੰਘ ਦਿਉਸੀ, ਯਾਦਵਿੰਦਰ ਲਾਲੀ ਮੱਖਣ ਰਾਮਾਂ, ਗੁਰਮੀਤ ਸਿੰਘ ਲੀਲਾ, ਕੁਲਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media