Thursday, March 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਖ਼ਾਲਸਾ ਸਾਜਨਾ ਦਿਵਸ ‘ਤੇ ਪ੍ਰਾਇਮਰੀ ਵਿਭਾਗ ਵਲੋਂ ਸੈਮੀਨਾਰ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਪ੍ਰਾਇਮਰੀ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ਼ਬਦ ਗਾਇਨ ਨਾਲ ਕੀਤੀ ਗਈ।ਸੈਮੀਨਾਰ ਵਿੱੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਸਾਂਝਾ ਕੀਤਾ ਗਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਮ੍ਰਿਤ ਦੀ ਮਹਾਨਤਾ ਦੱਸਦੇ ਹੋਏ ਕੇਸਾਂ ਦੀ ਸੰਭਾਲ ਕਰਨ ਅਤੇ ਗੁਰੂ ਵਾਲੇ ਬਣਨ ਪ੍ਰੇਰਨਾ ਦਿੱਤੀ।ਸਕੂਲ ਦੇ ਮੈਂਬਰ ਇੰਚਾਰਜ਼ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਦੱਸਦੇ ਹੋਏ ਗੁਰੂ ਸਾਹਿਬ ਦੁਆਰਾ ਦਰਸਾਈ ਮਰਯਾਦਾ ਅਨੁਸਾਰ ਜੀਵਨ ਜਿਉਣ ਅਤੇ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਬੱਚਿਆਂ ਨੂੰ ਵਡਮੁੱਲੇ ਇਤਿਹਾਸ ਨਾਲ ਜੁੜਨ ਅਤੇ ਵਧ-ਚੜ੍ਹ ਕੇ ਧਾਰਮਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਇਸ ਸੈਮੀਨਾਰ ਵਿੱਚ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਪ੍ਰਾਇਮਰੀ ਵਿਭਾਗ ਮੁੱਲ਼ ਅੀਧਆਪਕਾ ਰਵਿੰਦਰ ਕੌਰ ਨਰੂਲਾ ਅਤੇ ਅਧਿਆਪਕ ਸਾਹਿਬਾਨ ਵੀ ਮੌਜ਼ੂਦ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …