ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ
ਪ੍ਰੀ-ਪ੍ਰਾਇਮਰੀ ਸੈਕਸ਼ਨ ਵਲੋਂ ਅੱਜ ਵਿਸਾਖੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ਼ ਸਕੂਲ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਸ਼ਿਰਕਤ ਕੀਤੀ।ਬੱਚਿਆਂ ਵਲੋਂ ਸਕੂਲ ਦੇ ਆਡੀਟੋਰੀਅਮ ‘ਚ ਇੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਉਨਾਂ ਨੇ ਖਾਲਸਾ ਪੰਥ ਦੀ ਸਥਾਪਨਾ ਬਾਰੇ ਕਵਿਤਾਵਾਂ ਪੇਸ਼ ਕੀਤੀਆਂ।ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪ੍ਰੋ. ਹਰੀ ਸਿੰਘ ਅਤੇ ਧਾਰਮਿਕ ਅਧਿਆਪਕਾ ਸ਼੍ਰੀਮਤੀ ਮਨਮੋਹਨ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਖ਼ਾਲਸਾ ਪੰਥ ਦੀ ਸਥਾਪਨਾ ‘ਤੇ ਚਾਨਣਾ ਪਾਇਆ।ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਆਪਣੇ ਧਰਮ ‘ਤੇ ਦ੍ਰਿੜਤਾ ਨਾਲ ਚੱਲਣ ਲਈ ਪ੍ਰੇਰਿਆ।ਪਿ੍ਰੰਸੀਪਲ ਮਨਦੀਪ ਸਿੰਘ ਨੇ ਬੱਚਿਆਂ ਦੀ ਬਿਹਤਰੀਨ ਪੇਸ਼ਕਾਰੀ ਦੀ ਭਰਪੂਰ ਸਰਾਹਣਾ ਕੀਤੀ।ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਢੋਲ ਦੀ ਥਾਪ ‘ਤੇ ਖੁਬ ਭੰਗੜਾ ਪਾਇਆ।ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਸ਼੍ਰੀਮਤੀ ਮਨਵਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media