ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ’ਚੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸੈਂਟਰ ਬਹਿਲੋਲਪੁਰ ਦੇ ਸਾਰੇ ਸਕੂਲਾਂ ਵਿਚੋਂ ਅੱਵਲ ਰਹਿੰਦੇ ਹੋਏ ਪਹਿਲੀਆਂ ਤਿੰਨੇ ਪੁਜੀਸ਼ਨਾਂ ਆਪਣੇ ਨਾਮ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 98 ਪ੍ਰਤੀਸ਼ਤ ਅੰਕ ਲੈ ਕੇ ਸੈਂਟਰ ਵਿਚੋਂ ਪਹਿਲਾ ਸਥਾਨ, ਸਮਰਪ੍ਰੀਤ ਸਿੰਘ ਤੇ ਨਵਜੋਤ ਕੌਰ ਨੇ ਵੀ 95 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਅਧਿਆਪਕ ਹਰਮਨਦੀਪ ਸਿੰਘ ਮੰਡ ਨੇ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਦਾ ਸਾਰਾ ਸਿਹਰਾ ਪੰਜਵੀਂ ਜਮਾਤ ਦੇ ਇੰਚਾਰਜ ਬਲਜੀਤ ਸਿੰਘ ਨੂੰ ਜਾਂਦਾ ਹੈ, ਜੋ ਇਸ ਸਕੂਲ ਵਿੱਚ ਈ.ਜੀ.ਐਸ (ਕੱਚੇ) ਅਧਿਆਪਕ ਹਨ।ਸਕੂਲ ਵਿੱਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਵਿਸ਼ੇਸ਼ ਤੌਰ ‘ਤੇ ਪਹੁੰਚੇ ਬੀ.ਐਮ.ਟੀ ਜਸਵਿੰਦਰ ਸਿੰਘ ਨੇ ਸਮੁੱਚੇ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਬਲਜੀਤ ਸਿੰਘ ਈ.ਜੀ.ਐਸ, ਮੈਡਮ ਅਮਨਦੀਪ ਕੌਰ ਸੀ.ਐਚ.ਟੀ, ਮੈਡਮ ਰੇਣੂਕਾ ਅਤੇ ਦਲਵੀਰ ਸਿੰਘ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …