Wednesday, March 11, 2026

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ।ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਨੇ ਕੁੱਲ 600 ਅੰਕਾਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚ ਤੀਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 448 ਅੰਕਾਂ ਨਾਲ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਰਾਘਵ ਮਹਾਜਨ ਨੇ ਕੁਲ 500 ਅੰਕਾਂ ’ਚੋਂ 330 ਅੰਕ, ਅਰਸ਼ਪ੍ਰੀਤ ਸਿੰਘ ਨੇ 323 ਅੰਕ ਅਤੇ ਚਿਰਾਗ ਪੂਰੀ ਨੇ 322 ਅੰਕਾਂ ਨਾਲ ਕਾਲਜ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵਾਂ ਦੇ ਵਿਦਿਆਰਥੀਆਂ ਨੇ ਵੀਰਪਾਲ ਕੌਰ ਨੇ ਕੁੱਲ 500 ਅੰਕਾਂ ’ਚੋਂ 350 ਅੰਕਾਂ, ਕਰਨਦੀਪ ਸਿੰਘ ਨੇ 331 ਅੰਕਾਂ ਅਤੇ ਸੋਰਵ ਸ਼ਰਮਾ ਨੇ 326 ਅੰਕਾਂ ਨਾਲ ਕਾਲਜ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਨਾ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਦਿਵਿਆ ਸ਼ਰਮਾ, ਪ੍ਰੋ. ਸੁਗਮ, ਡਾ. ਸ਼ਿਵਨ ਸਰਪਾਲ, ਡਾ. ਪਵਨਦੀਪ ਕੌਰ, ਪੋ੍ਰ. ਬਲਗੇਰ ਸਿੰਘ ਤੇ ਕਾਲਜ ਦੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …