ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਖੇਡ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ.
ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥਣਾਂ 100 ਮੀਟਰ ਦੋੜ, ਥ੍ਰੀ ਲੇਗ ਰੇਸ, ਬੈਡਮਿੰਟਨ, ਸੈਕ ਰੇਸ, ਚਾਟੀ ਰੇਸ, ਮਾਰਬਲ ਰੇਸ ਅਤੇ ਰੱਸਾਕਸ਼ੀ ਆਦਿ ਵਿੱਚ ਸ਼ਾਮਲ ਹੋਈਆਂ।ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਜੀਵਨ ’ਚ ਮਹੱਤਤਾ ਬਾਰੇ ਦੱਸਿਆ ਅਤੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।ਉਨਾਂ ਨੇ ਜੇਤੂ ਖਿਡਾਰਣਾਂ ਨੂੰ ਸਨਮਾਨਿਤ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media