ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸੀਨੀਅਰ ਵਿੰਗ ਵੱਲੋਂ ਪ੍ਰਿੰਸੀਪਲ ਸ੍ਰ. ਮਨਦੀਪ ਸਿੰਘ ਜੀ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ ਦੀ ਹਰਨੂਰ ਕੌਰ ਨੇ ਵਿਸ਼ਵ ਵਿਰਾਸਤ ਦਿਵਸ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਰਸਾਤੀ ਇਮਾਰਤਾਂ ਦੇ ਸੁੰਦਰ-ਸੁੰਦਰ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਮਾਜਿਕ ਸਿਖਿਆ ਵਿਸ਼ੇ ਦੇ ਅਧਿਆਪਕਾਂ ਨੇ ਵਿਰਸਤੀ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਮਨਦੀਪ ਸਿੰਘ ਨੇ ਕਿਹਾ ਕਿ ਬਦਲਦੇ ਸਮੇਂ ਵਿੱਚ ਪੁਰਾਣੇ ਸਮਾਰਕ ਅਤੇ ਸੰੰਸਕ੍ਰਿਤੀ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਗੌਰਵਮਈ ਪੁਰਾਤਨ ਸੰਸਕ੍ਰਿਤੀ ਨੂੰ ਸੁਰਜੀਤ ਰਖੀਏ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media