ਭੀਖੀ, 18 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਸਕੂਲ ਦੇ
ਅਧਿਆਪਕਾਂ ਨੇ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਆਪਣੇ ਵਿਰਸੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।12ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਆਪਣੇ ਭਾਸ਼ਣ ਵਿੱਚ ਇਤਿਹਾਸਿਕ ਇਮਾਰਤਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਰਾਸ਼ਟਰੀ ਅਤੇ ਇਤਿਹਾਸਕ ਧਰੋਹਰਾਂ ਹਨ।ਪੁਰਾਤਨ ਵਿਰਸੇ ਨਾਲ ਸਬੰਧਤ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਤੇ ਸਕੂਲ ਸਟਾਫ਼ ਮੈਂਬਰ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media