ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ
ਲੈਕਚਰ ਕਰਵਾਇਆ ਗਿਆ।ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਪਰਮਜੀਤ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਦਲਜੀਤ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਹੈਡ ਕਾਂਸਟੇਬਲ ਸਲਵੰਤ ਸਿੰਘ ਨੇ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਭੇਟ ਕਰ ਕੇ ‘ਜੀ ਆਇਆ’ ਕਿਹਾ। ਉਨਾਂ ਕਿਹਾ ਕਿ ਟ੍ਰੈਫਿਕ ਅਜੋਕੇ ਸਮੇਂ ਦੀ ਇਕ ਮੁੱਖ ਸਮੱਸਿਆ ਹੈ ਜਿਸ ਨੂੰ ਸਹੀ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਪਰਮਜੀਤ ਸਿੰਘ ਨੇ ਆਵਾਜਾਈ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਇਸ ਦੇ ਨਿਯਮਾਂ, ਜੁਰਮਾਨੇ ਅਤੇ ਸਮੇਂ ਸਮੇਂ ’ਤੇ ਜਾਰੀ ਹੋਈਆਂ ਟ੍ਰੈਫਿਕ ਹਦਾਇਤਾਂ ਨੂੰ ਧਿਆਨ ’ਚ ਰੱਖਣ ਲਈ ਪ੍ਰੇਰਿਆ।ਉਨਾਂ ਨੇ ਸਾਂਝ ਕੇਂਦਰ ਦੇ ਫਾਇਦੇ, ਉਥੋਂ ਮਿਲਣ ਵਾਲੀਆਂ ਸਹੂਲਤਾਂ ਅਤੇ ਕੰਮਕਾਜ਼ ਬਾਰੇ ਵੀ ਦੱਸਿਆ।ਦਲਜੀਤ ਸਿੰਘ ਨੇ ਸੜਕ ਸੁਰੱਖਿਆ ਸਬੰਧੀ ਚਿੰਨ੍ਹਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਪਰਿਵਾਰ ਅਤੇ ਹੋਰਨਾਂ ਨੂੰ ਵੀ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ।
ਸਲਵੰਤ ਸਿੰਘ ਨੇ ਸੜਕ ਦੁਰਘਟਨਾ ਤੋਂ ਬਚਣ ਲਈ ਹੈਲਮਟ ਦੀ ਵਰਤੋਂ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ, ਟ੍ਰੈਫਿਕ ਲਾਇਟਾਂ ਦੇ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ।ਸੈਮੀਨਾਰ ਦੇ ਅੰਤ ’ਚ ਡਾ. ਪ੍ਰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਸਮਨਦੀਪ ਕੌਰ, ਡਾ. ਪ੍ਰਦੀਪ ਕੌਰ, ਡਾ. ਚੰਚਲ ਬਾਲਾ, ਪ੍ਰੋ. ਮਨਬੀਰ ਕੌਰ ਤੇ ਹੋਰ ਸਟਾਫ਼ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media