ਸੰਗਰੂਰ, 19 ਐਪਰਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਿਛਲੇ ਦਿਨੀਂ ਕੀਤੀਆਂ ਵਿਭਾਗੀ ਤਰੱਕੀਆਂ ਵਿੱਚ ਹਲਕਾ ਦਿੜ੍ਹਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿੱਚ ਤਰੱਕੀ ਪਾ ਕੇ ਆਏ ਮੈਡਮ ਸ੍ਰੀਮਤੀ ਹਰਪ੍ਰੀਤ ਕੌਰ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁੱਦਾ ਸੰਭਾਲ ਲਿਆ ਹੈ।ਲੈਕਚਰਾਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਮਹਿਲਾਂ ਸਕੂਲ ਪਹੁੰਚਣ ‘ਤੇ ਸਕੂਲ ਦੇ
ਇੰਚਾਰਜ਼ ਪ੍ਰਿੰਸੀਪਲ ਮੈਡਮ ਨਵਰਾਜ ਕੌਰ ਦੀ ਅਗਵਾਈ ਵਿੱਚ ਸਮੂਹ ਸਟਾਫ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ।ਗ੍ਰਾਮ ਪੰਚਾਇਤ ਮਹਿਲਾਂ ਵਲੋਂ ਸਰਪੰਚ ਮੈਡਮ ਮਹਿੰਦਰ ਪਾਲ ਕੌਰ ਢਿੱਲੋਂ, ਸਕੂਲ ਮੈਨੇਜਮੈਂਟ ਕਮੇਟੀ ਵਲੋਂ ਚੇਅਰਮੈਨ ਸੁਖਚੈਨ ਖਾਂ, ਹੰਸ ਰਾਜ, ਨਾਜ਼ਰ ਸਿੰਘ ਝੱਲੀ, ਜਸਵੀਰ ਸਿੰਘ ਜੱਸੀ, ਸ਼ਿਵ ਕੁਮਾਰ ਜ਼ਿੰਦਲ ਨੇ ਉਹਨਾਂ ਦਾ ਸਵਾਗਤ ਕੀਤਾ ਤੇ ਸਕੂਲ ਦੇ ਵਿਕਾਸ ਵਿੱਚ ਹਰ ਸੰਭਵ ਮਦਦ ਦੇਣ ਦਾ ਵਿਸ਼ਵਾਸ ਦਿਵਾਇਆ।ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਹ ਸਾਰੇ ਸਟਾਫ ਤੇ ਨਗਰ ਨਿਵਾਸੀਆਂ ਨੂੰ ਨਾਲ ਲੈ ਕੇ ਚੱਲਣਗੇ।
ਇਸ ਮੌਕੇ ਰਾਜੇਸ਼ ਕੁਮਾਰ, ਨਰੇਸ਼ ਰਾਣੀ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ, ਅੰਜਨ ਅੰਜ਼ੂ, ਗਗਨਜੋਤ ਕੌਰ, ਹਰਵਿੰਦਰ ਸਿੰਘ, ਸੁਖਵਿੰਦਰ ਕੌਰ ਮਡਾਹੜ, ਪਰਮਜੀਤ ਕੌਰ, ਨਿਰਮਲ ਸਿੰਘ, ਰਕੇਸ਼ ਕੁਮਾਰ ਕੰਪਿਊਟਰ ਫੈਕਲਟੀ, ਕਰਨੈਲ ਸਿੰਘ, ਚਰਨਦੀਪ ਸੋਨੀਆ, ਸੰਦੀਪ ਸਿੰਘ, ਕੰਚਨ ਸਿੰਗਲਾ, ਹਰਦੇਵ ਕੌਰ, ਤੇ ਸਮੂਹ ਸਟਾਫ ਹਾਜ਼ਰ ਸੀ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media