ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇ) ਵਿਖੇ 50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ
ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਜਸਪਾਲ ਸਿੰਘ ਸੰਧੂ ਨੂੰ ‘ਜੀ ਆਇਆਂ’ ਕਿਹਾ।ਸਮਾਗਮ ਦੀ ਸ਼ੁਰੂਆਤ ਅਕਾਦਮਿਕ ਜਲੂਸ ਨਾਲ ਹੋਈ।ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਪੇਸ਼ ਕੀਤਾ।ਪ੍ਰਿੰਸੀਪਲ ਡਾ. ਦਲਜੀਤ ਕੌਰ ਨੇ ਡਿਗਰੀ ਲੈਣ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਾਲਜ ਦੀ ਸਲਾਨਾ ਰਿਪੋਰਟ ਪੜੀ।ਉਪਰੰਤ 463 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁੜੀਆਂ ਨੂੰ ਅੱਜ ਦੇ ਸਮੇਂ ਵਿੱਚ ਵਿਦਿਆ ਤੇ ਆਰਥਿਕ ਪੱਖੋਂ ਸਮਰੱਥ ਹੋਣਾ ਚਾਹੀਦਾ ਹੈ, ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ।ਪ੍ਰਿੰਸੀਪਲ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ।ਸੰਗੀਤ ਤੇ ਡਾਂਸ ਵਿਭਾਗ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਕਾਲਜ ਕਾਉਂਸਲ ਮੈਂਬਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਰਹੇ।ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ।
Check Also
ਡੀ.ਏ.ਵੀ ਪਬਲਿਕ ਪ੍ਰਿੰਸੀਪਲ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪ੍ਰਿੰਸੀਪਲ ਡਾ. ਪੱਲਵੀ …
Punjab Post Daily Online Newspaper & Print Media