ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਥਿਤ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ਦੇ ਵਿਸ਼ੇ ’ਤੇ ਸੈਮੀਨਾਰ ਦਾ
ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਉਘੇ ਡਾ. ਨਿਸ਼ਾ ਛਾਬਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦਾ ਅਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਜਿਸ ਉਪਰੰਤ ਹੋਸਟਲ ਚੀਫ਼ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਡਾ. ਮਹਿਲ ਸਿੰਘ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਇਕੱਠੇ ਸਮਾਂ ਬਿਤਾਉਣ ਤੇ ਸਹਿਪਾਠੀ ਕਿਰਿਆਵਾਂ ’ਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਆ।ਡਾ. ਛਾਬਰਾ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂ ਕਿਹਾ ਕਿ ਜਦ ਵੀ ਕਦੇ ਉਹ ਤਨਾਅ ’ਚ ਹੋਣ ਆਪਣੇ ਮਾਂ ਬਾਪ ਅਤੇ ਦੋਸਤਾਂ ਨਾਲ ਗੱਲ ਕਰਨ ਤਾਂ ਮਸਲੇ ਹੱਲ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦਾ ਜਵਾਬ ਸੰਜ਼ੀਦਗੀ ਨਾਲ ਦਿੱਤੇ।
ਮੰਚ ਦਾ ਸੰਚਾਲਨ ਪ੍ਰਭਜੋਤ ਕੌਰ ਨੇ ਕੀਤਾ, ਜਦਕਿ ਧੰਨਵਾਦ ਦਾ ਮਤਾ ਸਿਮਰਨਪਾਲ ਕੌਰ ਨੇ ਪੇਸ਼ ਕੀਤਾ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media