ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ
ਰੋਡ ਵਿਖੇ ਅੱਜ ਸੀਨੀਅਰ ਵਿੰਗ ਵਲੋਂ ਪ੍ਰਿੰਸੀਪਲ ਮਨਦੀਪ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ ਦੀ ਹਰਨੂਰ ਕੌਰ ਨੇ ਵਿਸ਼ਵ ਵਿਰਾਸਤ ਦਿਵਸ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਰਸਾਤੀ ਇਮਾਰਤਾਂ ਦੇ ਸੁੰਦਰ-ਸੁੰਦਰ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਮਾਜਿਕ ਸਿਖਿਆ ਵਿਸ਼ੇ ਦੇ ਅਧਿਆਪਕਾਂ ਨੇ ਵਿਰਸਤੀ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਮਨਦੀਪ ਸਿੰਘ ਨੇ ਕਿਹਾ ਕਿ ਬਦਲਦੇ ਸਮੇਂ ਵਿੱਚ ਪੁਰਾਣੇ ਸਮਾਰਕ ਅਤੇ ਸੰਸਕ੍ਰਿਤੀ ਪ੍ਰਭਾਵਿਤ ਹੋ ਰਹੀ ਹੈ।ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਗੌਰਵਮਈ ਪੁਰਾਤਨ ਸੰਸਕ੍ਰਿਤੀ ਨੂੰ ਸੁਰਜੀਤ ਰੱਖੀਏ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media