ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ
ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਕਾਰਜ਼ ਕਰਨੇ ਚਾਹੀਦੇ ਹਨ।ਡਾ. ਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤੇ।
ਖ਼ਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਕਾਰਜ਼ਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media