ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ
ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਜਿਸ ਵਿੱਚ ਵਿੱਕੀ ਨੂੰ ਨੋਕਰੀ ‘ਤੇ ਨਿਯੁੱਕਤ ਕਰਵਾਇਆ ਗਿਆ।ਪ੍ਰਾਰਥੀ ਵਿੱਕੀ ਨੇ ਦੱਸਿਆ ਕਿ ਉਹ ਇੱਕ ਦਿਵਿਆਂਗ ਹੈ ਤੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।ਜਿਲ੍ਹਾ ਰੋਜ਼ਗਾਰ ਬਿਊਰੋ ਉਸ ਨੂੰ ਮੈਕਸੀਕਸ ਟੈਕਨੋਲੋਜੀਜ਼ ਪ੍ਰਾ. ਲਿਮ. ਅੰਮ੍ਰਿਤਸਰ ਵਲੋਂ ਕੱਢੀ ਗਈ ਟੈਲੀਕੋਲਰ ਦੀ ਆਸਾਮੀ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਬਾਅਦ ਕੰਪਨੀ ਵਲੋਂ ਸਥਾਪਿਤ ਕੀਤੀ ਗਈ ਕਮੇਟੀ ਵਲੋਂ ਇੰਟਰਵਿਊ ਲਈ ਗਈ।ਜਿਸ ਨੂੰ ਕਲੀਅਰ ਕਰਨ ਤੋਂ ਬਾਅਦ ਉਸ ਨੂੰ ਟੈਲੀਕਾਲਰ ਵਜੋਂ ਨਿਯੁੱਕਤ ਕੀਤਾ ਗਿਆ।ਉਸ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਨੋਜਵਾਨਾਂ ਨੂੰ ਅਪੀਲ ਕਰਦਾ ਹੈ ਕਿ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ‘ਚ ਕਾਰੋਬਾਰ ਬਿਊਰੋ ਨਾਲ ਜੁੜ ਕੇ ਰੋਜ਼ਗਾਰ ਸਬੰਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media