ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਇਟਸ ਪਬਲਿਕ ਸਕੂਲ ਖੋਖਰ ਵਿਖੇ ਧਰਤੀ ਦਿਵਸ ਮਨਾਇਆ ਗਿਆ।ਜਿਸ ਵਿੱਚ ਵੱਖ-ਵੱਖ
ਗਤੀਵਿਧੀਆਂ ਕਰਵਾਈਆਂ ਗਈਆਂ ਤੇ ਬੱਚਿਆਂ ਦੁਆਰਾ ਧਰਤੀ ਬਚਾਓ ਦੀਆਂ ਤਸਵੀਰਾਂ ਬਣਾਈਆਂ ਗਈਆਂ।ਅਧਿਆਪਕਾਂ ਵੱਲੋਂ ਬੱਚਿਆਂ ਨੂੰ ਧਰਤੀ ਦੀ ਅਹਿਮੀਅਤ ਦੱਸੀ ਗਈ ਅਤੇ ਧਰਤੀ ਨੂੰ ਪ੍ਰਦੂਸ਼ਿਤ ਨਾ ਕਰਨ ਅਤੇ ਪ੍ਰਦੂਸ਼ਣ ਰੋਣ ਬਾਰੇ ਦੱਸਿਆ।ਸਕੂਲ ਚੇਅਰਮੈਨ ਸੰਜੈ ਸਿੰਗਲਾ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਧਰਤੀ ਸਾਡੀ ਮਾਤਾ ਹੈ ਅਤੇ ਸਾਨੂੰ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਤਰੁਨਾ ਅਰੋੜਾ ਕਿਹਾ ਕਿ ਜੇਕਰ ਅਸੀਂ ਧਰਤੀ ਨੂੰ ਨਹੀਂ ਸੰਭਾਲਾਂਗੇ ਤਾ ਇਹ ਜਗ੍ਹਾ ਸਾਡੇ ਰਹਿਣ ਲਾਇਕ ਨਹੀਂ ਰਹੇਗੀ।ਇਸ ਲਈ ਸਾਨੂੰ ਧਰਤੀ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਪ੍ਰਦੂਸ਼ਣ ਤੋਂ ਬਚਾਉਣਾ ਚਾਹੀਦਾ ਹੈ।
ਇਸ ਮੌਕੇ ਸਕੂਲ ਦਾ ਸਾਰਾ ਸਟਾਫ ਰਾਜਿੰਦਰ, ਬੇਅੰਤ, ਚਰਨਜੀਤ, ਕਮਲ ਮਨਪ੍ਰੀਤ, ਅੱਕੀ, ਮੰਨਦੀਪ, ਜਸਪ੍ਰੀਤ, ਨਵਨੀਤ, ਆਯੂਸ਼ੀ, ਵੰਧਨਾ, ਸਰਬਜੀਤ, ਗੋਬਿੰਦ, ਮਾਇਆ, ਸਿਮਰਨ, ਗੁਰਪ੍ਰੀਤ, ਅੰਮ੍ਰਿਤਪਾਲ, ਮਮਤਾ, ਸਿਖਾ, ਮਾਨਸੀ, ਸੰਦੀਪ, ਰਵਿੰਦਰ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media