ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਦੀ ਕਿੱਕ ਬੌਕਸਿੰਗ ਚੈਪੀਅਨਸ਼ਿਪ ਸੰਗਰੂਰ ਇੰਨਡੋਰ ਸਟੇਡੀਅਮ ਵਿੱਚ ਕਰਵਾਈ ਗਈ।ਆਕਸਫੋਰਡ ਪਬਲਿਕ ਸਕੂਲ ਚੀਮਾਂ ਦੇ ਸਿਮਰਨ ਕੌਰ ਜਮਾਤ ਨੌਵੀ, ਵੀਰਪਾਲ ਕੌਰ ਜਮਾਤ ਦਸਵੀਂ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਿਲ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਕੋਚ ਰਾਹੁਲ ਕੁਮਾਰ ਨੂੰ ਚੰਗੇ ਅਭਿਆਸ ਸਦਕਾ ਜਿੱਤ ‘ਤੇ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਸਟੇਟ ਪੱਧਰ ਲਈ ਹੋਈ ਹੈ।ਸਕੂਲ ਪੁੱਜਣ ‘ਤੇ ਜੇਤੂ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਸਰਦਾਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਟ ਨੇ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …