ਭੀਖੀ, 25 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਮੈਡਲ
ਤੇ ਸਰਟੀਫਿਕੇਟ ਵੰਡੇ ਗਏ।ਜ਼ਿਕਰਯੋਗ ਹੈ ਕਿ ਸਕੂਲ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਕੁੱਲ 70 ਵਿਦਿਆਰਥੀਆਂ ਨੇ ਇਹ ਟੈਸਟ ਦਿੱਤਾ ਸੀ, ਜਿੰਨਾਂ ਵਿਚੋਂ 30 ਵਿਦਿਆਰਥੀਆਂ ਨੇ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਅੱਗੇ ਵਧਣ ਲਈ ਹੌਸਲਾ ਅਫ਼ਜ਼ਾਈ ਕੀਤੀ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media