Sunday, August 23, 2026

ਸਮੇਂ ਸਿਰ ਲੋੜਵੰਦਾਂ ਤੱਕ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ – ਮੈਂਬਰ ਫੂਡ ਕਮਿਸ਼ਨ ਪੰਜਾਬ

ਆਂਗਨਵਾੜੀ ਕੇਂਦਰਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਇਰਨ ਦੀਆਂ ਗੋਲੀਆਂ ਦੇਣ ਦੇ ਨਾਲ ਨਾਲ ਬੱਚਿਆਂ ਨੂੰ ਪੋਸਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨਾਂ ਦਾ ਵਿਕਾਸ ਠੀਕ ਢੰਗ ਨਾ ਹੋ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਅੱਜ ਬਲਾਕ ਰਈਆ ਦੇ ਆਂਗਨਵਾੜੀ ਸੈਂਟਰਾਂ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਸਾਹਿਬ, ਚੀਮਾ ਬਾਠ, ਬੁੱਲੇ ਨੰਗਲ ਅਤੇ ਕੋਟ ਮਹਿਤਾਬ ਦਾ ਦੌਰਾ ਕਰਨ ਉਪਰੰਤ ਕੀਤਾ।ਉਨਾਂ ਵਲੋਂ ਆਂਗਨਵਾੜੀ ਵਰਕਰਾਂ ਦਾ ਰਿਕਾਰਡ, ਸਪਲੀਮੈਂਟਰੀ ਨਿਊਟਰੀਸ਼ਨ ਦੀ ਵੰਡ, ਮਿਡ ਡੇ ਮੀਲ ਆਦਿ ਦੇ ਰਿਕਾਰਡ ਨੂੰ ਚੈਕ ਵੀ ਕੀਤਾ ਅਤੇ ਮਿਡ ਡੇ ਮੀਲ ਦੇ ਖਾਣੇ ਨੂੰ ਤਿਆਰ ਹੁੰਦਿਆਂ ਦੇਖਿਆ ਅਤੇ ਉਸ ਦਾ ਸਵਾਦ ਵੀ ਖੁੱਦ ਚੱਖਿਆ।ਉਨਾਂ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਸ਼ਨ ਡੀਪੋ ਦੀ ਵੀ ਚੈਕਿੰਗ ਕੀਤੀ ਗਈ ਅਤੇ ਹਦਾਇਤ ਕੀਤੀ ਕਿ ਸਰਕਾਰੀ ਨਿਯਮਾਂ ਅਨੁਸਾਰ ਰਾਸ਼ਨ ਦੀ ਵੰਡ ਸਹੀ ਤਰੀਕੇ ਨਾਲ ਕੀਤੀ ਜਾਵੇ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ ਸਿਰ ਪੁੱਜਦਾ ਕੀਤਾ ਜਾਵੇ ਅਤੇ ਲੋੜਵੰਦਾਂ ਤੱਕ ਆਟਾ ਦਾਲ ਸਕੀਮ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਜਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ, ਸੀ.ਡੀ.ਪੀ.ਓ ਰਈਆ ਖੁਸ਼ਮੀਤ ਕੌਰ, ਉਮੇਸ਼ ਕੁਮਾਰ ਖੁਰਾਕ ਤੇ ਸਪਲਾਈ ਅਫ਼ਸਰ, ਅਮੀਕਾ ਵਰਮਾ, ਜਿਲ੍ਹਾ ਇੰਚਾਰਜ਼ ਅਜੀਵੀਕਾ ਮਿਸ਼ਨ, ਪ੍ਰਭਬੀਰ ਸਿੰਘ, ਮਿਸ ਦੀਪਿਕਾ ਖੰਨਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …