Saturday, April 18, 2026

ਧਰਤੀ ਦਿਵਸ ਮੌਕੇ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ

ਸੰਗਰੂਰ, 25 ਐਪਰਲ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਵਲੰਟੀਅਰਾਂ ਨੇ ਗੁਰਦੀਪ ਸਿੰਘ ਲੈਕਚਰਾਰ ਪੰਜਾਬੀ, ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਹਰਵਿੰਦਰ ਸਿੰਘ ਸਹਾਇਕ ਪ੍ਰੋਗਰਾਮ ਅਫਸਰ ਦੀ ਦੇਖ-ਰੇਖ ਵਿਚ ਗਾਜਰ ਬੂਟੀ ਅਤੇ ਭੰਗ ਦੇ ਬੂਟਿਆਂ ਨੂੰ ਨਸ਼ਟ ਕੀਤਾ।ਧਰਤੀ ਦਿਵਸ ਦੀ ਮਹੱਤਤਾ ‘ਤੇ ਵਿਚਾਰ ਚਰਚਾ ਕਰਦਿਆਂ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਸਾਨੂੰ ਧਰਤੀ ਮਾਤਾ ਦੀ ਹਿਫ਼ਾਜ਼ਤ, ਸਜਾਵਟ, ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।ਉਹਨਾਂ ਵਲੰਟੀਅਰਾਂ ਨੂੰ ਹਰ ਸੰਭਵ ਮੌਕੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਉਹਨਾਂ ਦੇ ਪਾਲਣ ਪੋਸ਼ਣ ਕਰਨ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਮੂਹ ਵਲੰਟੀਅਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਧਰਤੀ ਮਾਤਾ, ਸੰਸਥਾ, ਵਾਤਾਵਰਨ ਦੀ ਬਿਹਤਰੀ ਲਈ ਹਰ ਸੰਭਵ ਕਸ਼ਿਸ਼ ਕਰਨੀ ਚਾਹੀਦੀ ਹੈ।
ਇਸ ਮੌਕੇ ਮੈਡਮ ਨਵਰਾਜ ਕੌਰ, ਨਰੇਸ਼ ਰਾਣੀ, ਚਰਨਦੀਪ ਸੋਨੀਆ, ਲਖਵੀਰ ਸਿੰਘ, ਰਕੇਸ਼ ਸ਼ਰਮਾ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।ਕੈਂਪ ਦੀ ਸਮਾਪਤੀ ‘ਤੇ ਸਮੂਹ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …