ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ
ਸਹਿਯੋਗ ਨਾਲ ਮਨਾਏ ਗਏ 13 ਵੇ ਸ੍ਰੀ ਰਾਮ ਨੌਮੀ ਉਤਸਵ ਦੀ ਖੁਸ਼ੀ ‘ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦੇ ਸੇਵਾਦਾਰਾਂ ਵਲੋਂ ਸੰਸਥਾ ਦੇ ਸਰਪ੍ਰਸਤ ਰਜਿੰਦਰ ਕੁਮਾਰ ਲੀਲੂ ਚੇਅਰਮੈਨ ਜੀਵਨ ਬਾਂਸਲ ਦੀ ਅਗਵਾਈ ਵਿੱਚ ਪ੍ਰਾਚੀਨ ਸ੍ਰੀ ਹਨੂੰਮਾਨ ਮੰਦਰ ਬਰਨੇ ਵਾਲਾ ਧਨੌਲਾ ਵਿਖੇ ਝੰਡਾ ਚੜਾਉਣ ਦੀ ਸੇਵਾ ਕੀਤੀ ਗਈ।ਸੇਵਾਦਾਰਾਂ ਨੇ ਮੰਦਰ ‘ਚ ਮੱਥਾ ਟੇਕਿਆ।ਸੰਸਥਾ ਵਲੋਂ ਅਸਥਾਨ ਦੇ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਸਮਾਗਮ ਦੌਰਾਨ ਭਗਵਾਨ ਸ੍ਰੀ ਰਾਮ ਜੀ ਤੇ ਸ੍ਰੀ ਬਾਲਾਂ ਜੀ ਦੀ ਮਹਿਮਾ ਦਾ ਗੁਣਗਾਨ ਕਰ ਰਹੇ ਪੰਜਾਬ ਦੇ ਪ੍ਰਸਿੱਧ ਭਜਨ ਗਾਇਕ ਵਿਕਰਮ ਰਾਠੋਰ ਦਾ ਵੀ ਸਨਮਾਨ ਕੀਤਾ ਗਿਆ।ਸੇਵਾਦਾਰਾਂ ਨੇ ਦੱਸਿਆ ਕਿ ਹਰ ਸਾਲ ਸੰਸਥਾ ਵਲੋਂ ਸ੍ਰੀ ਰਾਮ ਨੌਮੀ ਉਤਸਵ ਮਨਾਉਣ ਉਪਰੰਤ ਚਾਨਣੇ ਮੰਗਲਵਾਰ ਇਸ ਮੰਦਰ ਵਿਖੇ ਝੰਡਾ ਲੈ ਕੇ ਆਉਣ ਦੀ ਸੇਵਾ ਕੀਤੀ ਜਾਂਦੀ ਹੈ ਤੇ ਸਮੇਂ ਸਮੇਂ ਕਸਬੇ ਦੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਵੀ ਕਰਵਾਈ ਜਾਦੀ ਹੈ।
ਇਸ ਮੌਕੇ ਤਰਲੋਚਨ ਗੋਇਲ ਚੀਮਾ, ਮੁਕੇਸ਼ ਕੁਮਾਰ, ਰਕੇਸ਼ ਕੁਮਾਰ ਕੇਸੀ, ਮਿੰਟੂ ਬਾਂਸਲ, ਗੋਬਿੰਦ ਰਾਮ ਗੋਂਦਾਂ, ਪ੍ਰੇਮ ਚੰਦ ਗਰਗ, ਜਨਕ ਰਾਜ, ਦੀਪਕ ਗਰਗ ਦੀਪੂ, ਕੇਵਲ ਕ੍ਰਿਸ਼ਨ, ਪ੍ਰਦੀਪ ਕੁਮਾਰ ਆਦਿ ਤੋਂ ਇਲਾਵਾ ਨਗਰ ਦੇ ਸ਼ਰਧਾਲੂ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media