ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ `ਤੇ ਭਾਜਪਾ ਆਗੂਆਂ ਨੇ ਫੁੱਲਾਂ ਦੀ ਵਰਖਾ ਕੀਤੀ।ਅੱਜ ਜਿਉਂ ਹੀ ਸ: ਬਾਦਲ ਦੀ ਮ੍ਰਿਤਕ ਦੇਹ ਵਾਲੀ ਗੱਡੀ ਸੰਗਰੂਰ ਪੁੱਜੀ ਤਾਂ ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਪਵਨ ਕੁਮਾਰ ਗਰਗ, ਗੁਰਸੇਵਕ ਸਿੰਘ ਕਾਕੂ ਤੇ ਹੋਰ ਭਾਜਪਾ ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਂਜਲੀ ਭੇਟ ਕੀਤੀ।ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਲੋਕਾਂ ਨਾਲ ਜੁੜੇ ਹੋਏ ਆਗੂ ਸਨ।ਉਨ੍ਹਾਂ ਕਿਹਾ ਕਿ ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਸਨ।ਉਨ੍ਹਾਂ ਕਿਹਾ ਕਿ 95 ਸਾਲਾਂ ‘ਚ ਸ: ਬਾਦਲ ਨੇ ਪੰਜਾਬ ਲਈ ਬਹੁਤ ਕੁੱਝ ਕੀਤਾ ਅਤੇ ਤਤਕਾਲੀਨ ਅਕਾਲੀ-ਭਾਜਪਾ ਸਰਕਾਰ ਸਮੇਂ ਵਿਕਾਸ ਦੇ ਵੱਡੇ ਕੰਮ ਹੋਏ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …