Monday, August 3, 2026

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ਹ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ ਖਰੀਦ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 187290 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ ਤੇਜ਼ੀ ਨਾਲ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ 48 ਘੰਟੇ ਦੇ ਅੰਦਰ-ਅੰਦਰ ਬੈਂਕ ਖਾਤਿਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਏਜ਼ਸੀ ਵਲੋਂ 68422 ਮੀਟ੍ਰਿਕ ਟਨ, ਐਫ਼.ਸੀ.ਆਈ ਵਲੋਂ 6264, ਮਾਰਕਫੈਡ ਵੱਲੋਂ 42874 ਮੀਟ੍ਰਿਕ ਟਨ, ਪਨਸਪ ਵਲੋਂ 31499 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵਲੋਂ 38232 ਮੀਟ੍ਰਿਕ ਟਨ ਕਣਕ ਖ਼ਰੀਦ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁੱਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋਂ ਖਰੀਦ ਕੀਤੀ ਗਈ ਕਣਕ ਦੀ ਚੁੱਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …