ਭੀਖੀ, 26 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ
ਬਾਦਲ ਦੇ ਦੇਹਾਂਤ ਕਾਰਣ ਸਵੇਰ ਦੀ ਪ੍ਰਾਥਨਾ ਸਭਾ ਵਿਚ ਉਹਨਾਂ ਦੀ ਤਸਵੀਰ ਅੱਗੇ ਫੁੱਲ ਭੇਂਟ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਉਹਨਾਂ ਦੇ ਜੀਵਨ ਤੇ ਵਿਅਕਤੀਤਵ ਸਬੰਧੀ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ।ਇਸ ਮੌਕੇ ਪ੍ਰਿੰਸੀਪਲ ਸਹਿਤ ਸਮੂਹ ਸਟਾਫ ਮੌਜ਼ੂਦ ਸੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media