ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਕ ਸਦੀ ਦੇ ਰਾਜਨੀਤਕ ਜੀਵਨ ਦੇ ਧਾਰਨੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਸਦੀਵੀ ਵਿਛੋੜਾ ਸਿੱਖ ਪੰਥ ਤੇ ਦੇਸ ਵਾਸੀਆਂ ਲਈ ਵੱਡਾ ਘਾਟਾ ਹੈ।ਨਿਹੰਗ ਮੁਖੀ ਨੇ ਸ. ਬਾਦਲ ਦੇ ਪੀ੍ਰਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬਹੁਤ ਹੀ ਸਤਿਕਾਰਤ ਤੇ ਨਿੱਘੇ ਸੁਭਾਅ ਵਾਲੇ ਦੂਰ ਅਦੇਸ਼ ਰਾਜਨੀਤਕ ਆਗੂ ਸਨ।ਉਨ੍ਹਾਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …