ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ
ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪੰਥਕ ਘਾਟਾ ਤੇ ਸਿੱਖ ਰਾਜਨੀਤੀ ਵਿੱਚ ਵੱਡਾ ਖ਼ਲਾਅ ਦੱਸਿਆ ਗਿਆ ਹੈ।ਸ਼੍ਰੋਮਣੀ ਗੁ:ਪ੍ਰ: ਕਮੇਟੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਹੈ ਕਿ ਲਗਪਗ 7 ਦਹਾਕੇ ਸਿੱਖ ਸਿਆਸਤ ਦੇ ਕੇਂਦਰ ਬਿੰਦੂ ਅਤੇ ਅਕਾਲੀ ਰਾਜਨੀਤੀ ਦੇ ਧੁਰਾ ਰਹੇ ਪ੍ਰਕਾਸ਼ ਸਿੰਘ ਬਾਦਲ ਇੱਕ ਪ੍ਰੋੜ ਸਿੱਖ ਆਗੂ ਸਨ ਜਿੰਨਾਂ ਨੇ ਅਕਾਲੀ ਦਲ ਦੇ ਵਰਕਰ ਤੋ ਲੈ ਕੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਦੇ ਤੌਰ ਤੇ ਨਾ ਕੇਵਲ ਪੰਜਾਬ ਦੀ ਬਲਕਿ ਕੌਮਾਂਤਰੀ ਰਾਜਨੀਤੀ ਵਿੱਚ ਆਪਣਾ ਸਿੱਕਾ ਚਲਾਇਆ।ਉਹਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਬਾਦਲ ਦੀਆਂ ਨੀਤੀਆਂ ਹਮੇਸ਼ਾਂ ਕਿਸਾਨ ਪੱਖੀ ਰਹੀਆਂ।ਉਹਨਾਂ ਹੋਰ ਕਿਹਾ ਕਿ ਸ ਪ੍ਰਕਾਸ਼ ਸਿੰਘ ਬਾਦਲ ਵਰਗਾ ਸਮੇਂ ਦਾ ਪਾਬੰਦ ਉਹਨਾਂ ਦੇ ਕੱਦ ਵਾਲਾ ਕੋਈ ਹੋਰ ਸਿਆਸਤਦਾਨ ਉਹਨਾਂ ਨੇ ਨਹੀ ਵੇਖਿਆ
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media