Friday, August 7, 2026

ਜਲੰਧਰ ਜ਼ਿਮਨੀ ਚੋਣ ‘ਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ -ਵਿਧਾਇਕ ਸੰਧੂ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।ਇਥੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਵਿਧਾਇਕ ਡਾਕਟਰ ਸੰਧੂ ਨੇ ਦਾਅਵਾ ਕੀਤਾ ਕਿ ਉਨਾਂ ਨੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਜਲੰਧਰ ਪੱਛਮੀ ਦੇ ਵਾਰਡ ਨੰਬਰ 42 ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਇੱਕ ਸਾਲ ‘ਚ ਜੋ ਬਦਲਾਅ ਪੇਸ਼ ਕੀਤਾ ਹੈ, ਉਸ ਨੁੰ ਦੇਖਦਿਆਂ ਆਉਣ ਵਾਲੀ ਜਲੰਧਰ ਜ਼ਿਮਨੀ ਚੋਣ ‘ਚ ਲੋਕ ਆਮ ਆਦਮੀਂ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ।ਉਨਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ‘ਚ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰ ਲਵੇਗੀ।ਇਸ ਮੌਕੇ ਪਾਰਟੀ ਵਰਕਰ ਅਹੁੱਦੇਦਾਰ ਵੀ ਮੌਜ਼ੂਦ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …