Friday, August 7, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੁੰਦਾ ਹੈ।ਉਨਾਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਫੜ੍ਹੇ ਜਾਣ ’ਤੇ ਵੀ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਜ਼ਾਵਾਂ ਤੋਂ ਬਚ ਜਾਂਦੇ ਹਨ, ਜਿਸ ਨਾਲ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧਦੇ ਹਨ।ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਹੋਣੀ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …