ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ
ਸੰਬੰਧਤ ਸੀਨੀਅਰ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਪੰਚ ਬੁੱਧ ਸਿੰਘ ਲੌਂਗੋਵਾਲ, ਦੀਦਾਰ ਸਿੰਘ ਕਾਲਾ, ਮਨੀ ਬਾਵਾ ਪਿੰਡੀ ਭਾਈ ਕੀ ਸਮਾਧ, ਬਹਾਦਰ ਸਿੰਘ ਪਿੰਡੀਭਾਈ ਕੀ ਸਮਾਧ, ਹਾਕਮ ਸਿੰਘ, ਸੂਬਾ ਸਿੰਘ, ਗੁਰਮੀਤ ਸਿੰਘ ਸਰਪੰਚ, ਰਮਨਜੋਤ ਸਿੰਘ ਧਾਲੀਵਾਲ, ਅਜਾਇਬ ਸਿੰਘ ਔਜਲਾ ਮੈਂਬਰ ਪਿੰਡੀ ਕੇਹਰ ਸਿੰਘ ਵਾਲਾ ਅਤੇ ਸੁਖਵਿੰਦਰ ਸਿੰਘ ਜੌਹਰ ਨੇ ਕਿਹਾ ਕਿ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।ਉਹ ਜ਼ਮੀਨ ਨਾਲ ਜੁੜੇ ਹੋਏ ਨੇਤਾ ਸਨ ਅਤੇ ਸਿਆਸਤ ਵਿੱਚ ਉਨ੍ਹਾਂ ਦਾ ਦਹਾਕਿਆਂ ਲੰਮਾਂ ਕਾਰਜ਼ਕਾਲ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਿਆ।ਉਨਾਂ ਦੇ ਚਲੇ ਜਾਣ ਨਾਲ ਪਰਿਵਾਰ ਅਤੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media