Friday, August 7, 2026

ਸ਼ਹੀਦ ਮਨਦੀਪ ਸਿੰਘ ਨਮਿਤ ਪਾਠ ਦਾ ਭੋਗ 30 ਅਪ੍ਰੈਲ ਨੂੰ

ਪਾਇਲ, 28 ਅਪਰੈਲ (ਬੈਨੀਪਾਲ) – ਜੰਮੂ ਕਸ਼ਮੀਰ ਦੇ ਪੁੰਛ ਨੈਸ਼ਨਲ ਹਾਈਵੇ ‘ਤੇ ਅੱਤਵਾਦੀ ਹਮਲੇ ਦੌਰਾਨ ਦੇਸ਼ ਲਈ ਆਪਣੀ ਸ਼ਹਾਦਤ ਦੇਣ ਵਾਲੇ ਪਿੰਡ ਚਣਕੋਈਆਂ ਕਲ੍ਹਾਂ ਦੇ ਜਵਾਨ ਸ਼ਹੀਦ ਹੌਲਦਾਰ ਮਨਦੀਪ ਸਿੰਘ ਨਮਿਤ ਪਾਠ ਦਾ ਭੋਗ 30 ਅਪਰੈਲ ਨੂੰ ਪਵੇਗਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਮਨਦੀਪ ਸਿੰਘ ਦੇ ਚਾਚਾ ਸੂਬੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਦੁਪਹਿਰ 1.30 ਵਜੇ ਤੱਕ ਵੈਰਾਗਮਈ ਕੀਰਤਨ ਉਪਰੰਤ ਅੰਤਿਮ ਅਰਦਾਸ ਹੋਵੇਗੀ।ਇਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਮੁੱਖ ਸਿਆਸੀ ਆਗੂ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਹੀਦ ਮਨਦੀਪ ਸਿੰਘ ਚਣਕੋਈਆਂ ਕਲ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …