ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਪ੍ਰੈਸ ਨੋਟ ਵਿਖੇ ਕਿਹਾ ਕਿ ਜੋ ਸ਼ੋਸ਼ਲ ਸਾਈਟ ‘ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਗੁਰਬਾਣੀ ਦੀ ਤੁਕ ਨੂੰ ਤੋੜਨ ਦੇ ਮਾਮਲੇ ਵਿਚ ਕਾਰਵਾਈ ਸਬੰਧੀ ਪ੍ਰਚਾਰ ਕੀਤਾ ਜਾ ਰਿਹਾ ਹੈ, ਇਸ ਸਬੰਧੀ ਸਿੰਘ ਸਾਹਿਬ ਜੀ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹਾ ਝੂਠਾ ਅਤੇ ਕੂੜ ਪ੍ਰਚਾਰ ਹੋ ਰਿਹਾ ਹੈ।ਜਦੋਂ ਕਿ ਸz: ਮਜੀਠੀਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਗਲਤੀ ਸਵੀਕਾਰ ਕਰ ਚੁੱਕੇ ਹਨ।ਇਸ ਤੋਂ ਬਾਅਦ ਉਨ੍ਹਾਂ ਨੇ ਲੱਗੀ ਹੋਈ ਤਨਖਾਹ ਵੀ ਪੂਰੀ ਕਰਕੇ ਅਰਦਾਸ ਕਰਵਾਈ ਹੈ।ਜਦੋਂ ਇਹ ਮਾਮਲਾ ਨਿਪਟ ਚੁੱਕਾ ਹੈ ਤਾਂ ਕੁੱਝ ਲੋਕਾਂ ਵੱਲੋਂ ਸ਼ੋਸ਼ਲ ਸਾਈਟ ‘ਤੇ ਅਜਿਹਾ ਪ੍ਰਚਾਰ ਕਰਨਾ ਬਿਲਕੁਲ ਗਲਤ ਅਤੇ ਸ਼ਰਾਰਤੀ ਕਾਰਵਾਈ ਹੈ।ਸਿੱਖ ਸੰਗਤਾਂ ਅਜਿਹੀਆਂ ਅਫਵਾਹਾ ਤੋਂ ਸੁਚੇਤ ਰਹਿਣ। ਅਜਿਹਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …