ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ
ਨੇ ਜ਼ਿਲ੍ਹੇ ਦੇ ਵੱਖ- ਵੱਖ ਬਲਾਕਾਂ ਪਿੰਡਾਂ ਦਾ ਦੌਰਾ ਕੀਤਾ।ਉਹਨਾਂ ਨਾਲ ਏ.ਓ ਸੁਖਰਾਜਬੀਰ ਸਿੰਘ ਗਿੱਲ, ਏ.ਓ ਅਮਰਜੀਤ ਸਿੰਘ ਬੱਲ, ਡੀ.ਡੀ.ਓ ਤੇਜਿੰਦਰ ਸਿੰਘ, ਏ.ਓ ਹਰਪ੍ਰੀਤ ਸਿੰਘ, ਏ.ਓ ਰਮਨ ਕੁਮਾਰ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ ਏ.ਈ.ਓ ਆਦਿ ਅਫਸਰ ਤੇ ਬਹੁਗਿਣਤੀ ‘ਚ ਕਿਸਾਨ ਹਾਜ਼ਰ ਸਨ।
ਜਤਿੰਦਰ ਸਿੰਘ ਗਿੱਲ ਨੇ ਆਪਣੇ ਅਧਿਕਾਰੀਆਂ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਅਪੀਲ ਕੀਤੀ ਕਿ ਉਹ ਕਣਕ ਅਤੇ ਫਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ, ਕਿਉਂਕਿ ਇਸ ਨੂੰ ਵਾਹੁਣ ਅਤੇ ਦਬਾਓਣ ਨਾਲ ਖੇਤਾਂ ਦੀ ਉਪਜਾਊ ਸਕਤੀ ਵਧਦੀ ਹੈ।ਜਦਕਿ ਖੇਤਾਂ ਵਿੱਚ ਅੱਗ ਲਗਾਉਣ ਨਾਲ ਕੁੱਝ ਮਿੱਤਰ ਕੀੜੇ ਜੋ ਖੇਤਾਂ ਦੀ ਉਪਜਾਊ ਸ਼ਕਤੀ ਜਾਂ ਫਸਲਾਂ ਲਈ ਜਰੂਰੀ ਹੁੰਦੇ ਹਨ, ਉਹ ਮਰ ਜਾਂਦੇ ਹਨ।ਇਸ ਦੇ ਨਾਲ ਹੀ ਇਨਸਾਨਾਂ ‘ਤੇ ਪਸ਼ੂ ਪੰਛੀਆਂ ਦੀ ਸਿਹਤ ‘ਤੇ ਵੀ ਧੂੰਏਂ ਦਾ ਮਾੜਾ ਅਸਰ ਪੈਂਦਾ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media