Tuesday, November 24, 2026

ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੀ ਸੰਸਥਾ ਸਹਿਯੋਗ (ਹਾਫ ਵੇਅ ਹੋਮ) ਵਿਖੇ ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਡਾ. ਵਿੱਦਿਆ ਸਾਗਰ ਇੰਸਟੀਚਿਊਟ ਆਫ ਮੈਂਟਲ ਹੈਲਥ ਅੰਮ੍ਰਿਤਸਰ ਤੋਂ ਡਾ. ਅਮਨਦੀਪ ਕੋਰ, ਐਮ.ਡੀ ਸਾਈਕੇਟਰੀ ਦੁਆਰਾ ਆਟਿਜ਼ਮ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਮੀਨਾ ਕੁਮਾਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਸਟਾਫ ਮੈਂਬਰ, ਜਾਗਰਤੀ ਸਪੈਸ਼ਲ ਸਕੂਲ ਪ੍ਰਧਾਨ ਅਤੇ ਪ੍ਰਿੰਸੀਪਲ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸੰਸਥਾ ‘ਚ ਰਹਿ ਰਹੇ ਬੱਚਿਆਂ ਦੇ ਮਾਤਾ-ਪਿਤਾ ਵੀ ਹਾਜ਼ਰ ਹੋਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …