ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ।ਇਹ ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ਵਿਚੋਂ ਗੌਦਾਮਾਂ ਤੱਕ ਕਣਕ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ਤੇ ਜੀ.ਪੀ.ਐਸ ਸਿਸਟਮ ਲਗਾ ਕੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਗਹਿਲੀ ਨਾ ਹੋ ਸਕੇ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪਿੱਛਲੇ ਸਮੇਂ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਦੇ ਬਾਵਜ਼ੂਦ ਜ਼ਿਲ੍ਹੇ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਅਤੇ ਮੰਡੀਆਂ ਵਿੱਚ ਵੀ ਪਿਛਲੇ ਸਾਲ ਨਾਲੋਂ ਕਿਧਰੇ ਵੱਧ ਫਸਲ ਆ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 4 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਤੈਅ ਸਮੇਂ ਅੰਦਰ ਕੀਤੀ ਜਾ ਰਹੀ ਹੈ।
ਕਣਕ ਦੀ ਖਰੀਦ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ ਖਰੀਦ ਕੀਤੀ ਗਈ ਕਰੀਬ 4 ਲੱਖ ਮੀਟਰਿਕ ਟਨ ਵਿਚੋਂ ਪਨਗ੍ਰੇਨ ਵਲੋਂ 122436 ਮੀਟਰਿਕ ਟਨ, ਮਾਰਕਫੈਡ ਵਲੋਂ 90506 ਮੀਟਰਿਕ ਟਨ, ਪਨਸਪ ਵਲੋਂ 76120 ਮੀਟਰਿਕ ਟਨ, ਵੇਅਰ ਹਾਊਸ ਵਲੋਂ 77845 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 14080 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …