ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਬੋਰਡ ਦਾ ਨਤੀਜਾ 100% ਰਿਹਾ।ਸਕੂਲ ਦੇ ਵਿਦਿਆਰਥੀ ਨਿਤਿਸ਼ ਕੁਮਾਰ ਨੇ 98% ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਅਨੁਸਾਰ ਸਟੇਟ ‘ਚੋਂ 12ਵਾਂ ਸਥਾਨ ਹਾਸਲ ਕੀਤਾ ਹੈ।
ਇਸ ਦੌਰਾਨ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੈਰਿਟ ਅਤੇ ਹੋਰਨਾਂ ਦੇ ਵਧੀਆ ਅੰਕ ਆਉਣ ’ਤੇ ਵਿਦਿਆਰਥੀਆਂ ਸਮੇਤ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਇਸ ਸੈਸ਼ਨ ’ਚ 257 ਵਿਦਿਆਰਥੀਆਂ ਨੇ ਬੋਰਡ ਦਾ ਇਮਤਿਹਾਨ ਦਿੱਤਾ ਸੀ ਤੇ 6 ਵਿਦਿਆਰਥੀਆਂ ਨੇ 90% ਤੋਂ 98% ਤੱਕ ਅੰਕ ਪ੍ਰਾਪਤ ਕੀਤੇ ਤੇ 199 ਵਿਦਿਆਰਥੀਆਂ ਨੇ 70 ਤੋਂ 89% ਅੰਕ ਪ੍ਰਾਪਤ ਕੀਤੇ ਅਤੇ 51 ਵਿਦਿਆਰਥੀ ਸੈਕਿੰਡ ਡਵੀਜ਼ਨ ’ਚ ਪਾਸ ਹੋਏ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ’ਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਲਗਪਗ 3300 ਵਿਦਿਆਰਥੀ ਵਿੱਦਿਆ ਹਾਸਲ ਕਰ ਰਹੇ ਹਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …