Monday, October 5, 2026

ਖਾਲਸਾ ਕਾਲਜ ਵੂਮੈਨ ਵਿਖੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਹਰ ਸਾਲ ਦੀ ਤਰ੍ਹਾਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਵਾਸਤੇ ਅਰਦਾਸ ਦਿਵਸ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ’ਚ ਕਾਲਜ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ
ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ’ਚ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …