ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਲੇਬਰ ਚੌਂਕ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵੱਲੋਂ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਇੱਕ ਮਈ ਦੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਯੂਨੀਅਨ ਪ੍ਰਧਾਨ ਕਾਮਰੇਡ ਭਜਨ ਸਿੰਘ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੇ ਝੰਡੇ ਨੂੰ ਲਹਿਰਾਇਆ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਿਕਾਗੋ ਦੇ ਸਨਅਤੀ ਮਜ਼ਦੂਰਾਂ ਨੇ ਅੱਠ ਘੰਟੇ ਕੰਮ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ, ਜਿਸ ਵਿੱਚ ਹਜ਼ਾਰਾਂ ਮਜ਼ਦੂਰਾਂ ਨੇ ਸ਼ਹੀਦੀਆਂ ਦਾ ਜ਼ਾਮ ਪੀਤਾ।ਉਹਨਾਂ ਦੀ ਯਾਦ ਵਿੱਚ 1886 ਤੋਂ ਹੁਣ ਤੱਕ ਮਜ਼ਦੂਰ ਵਿਸ਼ਵ ਪੱਧਰ ’ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ।
ਇਸ ਮੌਕੇ ਲੈਕ: ਬਿਹਾਰੀ ਲਾਲ ਸੱਦੀ ਸਰਪ੍ਰਸਤ ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਕਿਹਾ ਕਿ ਹੱਕੀ ਮੰਗਾਂ ਵਿੱਚ ਹਰ ਇਕ ਮਜ਼ਦੂਰ ਨੂੰ ਰੋਜ਼ਾਨਾ ਕੰਮ, ਘੱਟੋ ਘੱਟ ਤਨਖਾਹ ਦਾ ਨਿਯਮ ਲਾਜ਼ਮੀ ਕਰਵਾਉਣਾ, ਮੈਡੀਕਲ ਸਹੂਲਤ ਅਤੇ ਮਜ਼ਦੂਰਾਂ ਲਈ ਮਨੁੱਖੀ ਜ਼ਿੰਦਗੀ ਲਈ ਸਹੂਲਤਾਂ ਅਤੇ ਹੋਰ ਮੰਗਾਂ ਸ਼ਾਮਲ ਹਨ।ਇਸ ਮੌਕੇ ਹਰਜਿੰਦਰ ਪਾਲ ਸਿੰਘ ਸਮਰਾਲਾ ਨੇ ਵੀ ਸੰਬੋਧਨ ਕੀਤਾ ਜਿਨ੍ਹਾਂ ਨੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਦੱਸਿਆ।
ਅਖੀਰ ‘ਚ ਹਾਜ਼ਰ ਮਜ਼ਦੂਰ ਸਾਥੀਆਂ ਨੂੰ ਲੱਡੂ ਵੀ ਵੰਡੇ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …