ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਸਥਾਨਕ ਅਸ਼ੋਕਾ ਚੌਕ ਵਿਖੇ ਟਰੈਫਿਕ ਡਿਊਟੀ ‘ਤੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਦਾ ਟਰੈਫਿਕ ਸਟਾਫ ਵਲੋਂ
ਜਨਮ ਦਿਨ ਮਨਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੂੰ ਚੈਕਿੰਗ ਦੌਰਾਨ ਜਦ ਪਤਾ ਲੱਗਾ ਕਿ ਏ.ਐਸ.ਆਈ ਗੁਰਨਾਮ ਸਿੰਘ ਦਾ ਅੱਜ ਜਨਮ ਦਿਨ ਹੈ ਤਾਂ ਉਹਨਾਂ ਵਲੋਂ ਜਵਾਨ ਦਾ ਹੌਸਲਾ ਤੇ ਮਨੋਬਲ ਵਧਾਉਂਦੇ ਹੋਏ ਮੌਕੇ ‘ਤੇ ਹੀ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ।ਟਰੈਫਿਕ ਸਟਾਫ ਇੰਸਪੈਕਟਰ ਅਨੂਪ ਕੁਮਾਰ ਅਤੇ ਟਰੈਫਿਕ ਸਟਾਫ ਵਲੋਂ ਏ.ਐਸ.ਆਈ ਗੁਰਨਾਮ ਸਿੰਘ ਨੂੰ ਵਧਾਈ ਦਿੱਤੀ ਗਈ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media