ਸਮਰਾਲਾ, 2 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ’ਚ ਸਰਕਾਰੀ ਸੀਨੀਅਰ
ਸੈਕੰਡਰੀ ਸਕੂਲ ਸਮਰਾਲਾ (ਲੜਕੇ) ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਜਮਾਤ ਦੇ 13 ਵਿਦਿਆਰਥੀਆਂ ਵਲੋਂ 600 ਅੰਕਾਂ ਵਿਚੋਂ 500 ਤੋਂ ਵੱਧ ਅੰਕ ਪ੍ਰਾਪਤ ਕੀਤੇ ਗਏ।ਬਾਕੀ ਵਿਦਿਆਰਥੀਆਂ ਨੇ ਪਹਿਲੇ ਦਰਜ਼ੇ ਵਿੱਚ ਪ੍ਰੀਖਿਆ ਪਾਸ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਕੁਨਾਲ ਮੌਰਿਆ ਨੇ 573 ਅੰਕ ਪ੍ਰਾਪਤ ਕਰਕੇ ਪਹਿਲਾ, ਅਮਰ ਸਿੰਘ ਨੇ 537 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਮਨਦੀਪ ਕੈਰੋਂ ਨੇ 535 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਸਾਰੇ ਬੱਚਿਆਂ, ਮਾਪਿਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਉਨ੍ਹਾਂ ਚੰਗੇ ਅੰਕ ਪ੍ਰਾਪਤ ਕੀਤੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media