Friday, May 8, 2026

ਸ੍ਰੀ ਗੁਰੂ ਅਮਰਦਾਸ ਜੀ ਬਿਰਧ ਘਰ ਵਿਖੇ ਮੁਫਤ ਮੈਡੀਕਲ ਕੈਂਪ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅਮਰਦਾਸ ਜੀ ਬਿਰਧ ਘਰ ਵਿਖੇ ਪੰਜ ਰਿਵਰਜ ਹਾਰਟ ਐਸੋਸੀਏਸ਼ਨ ਵੱਲੋਂ ਡਾ. ਸਵੈਮਾਨ ਸਿੰਘ ਮਾਇਉ ਕਲੀਨਿਕ ਯੂ.ਐਸ.ਏ ਦੀ ਅਗਵਾਈ ਹੇਠ ਡਾ. ਕਮਲਦੀਪ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਵੱਲੋਂ ਫਰੀ ਜਾਗੂਰਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਬਜ਼ੁਰਗਾਂ ਦਾ ਸ਼ੂਗਰ, ਬੀ.ਪੀ ਦੇ ਨਾਲ-ਨਾਲ ਫਰੀ ਜਨਰਲ ਚੈਕਅੱਪ ਕੀਤਾ ਗਿਆ।ਇਸ ਦੇ ਨਾਲ ਹੀ ਮਾਹਰ ਡਾਕਟਰਾਂ ਵੱਲੋਂ ਬਜ਼ੁਰਗਾਂ ਨੂੰ ਦਿਮਾਗੀ ਤੰਦਰੁਸਤੀ, ਗਠੀਆ ਅਤੇ ਛਾਤੀ ਦੇ ਕੈਂਸਰ ਦੇ ਰੋਗਾਂ ਦੇ ਸ਼ੁਰੂਆਤੀ ਲੱਛਣਾਂ, ਪਛਾਣ, ਰੋਕਥਾਮ ਅਤੇ ਰੋਗਾਂ ਤੋ ਬਚਾਅ ਹਿੱਤ ਸਿਹਤਮੰਦ ਜੀਵਨ ਸ਼ੈਲੀ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ਗਈ।
ਵਿਸ਼ੇਸ਼ ਤੌਰ` ‘ਤੇ ਪੁੱਜੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਬਜ਼ੁਰਗਾਂ ਦਾ ਮੈਡੀਕਲ ਚੈਕਅੱਪ ਹੋਣਾ ਬਹੁਤ ਜ਼ਰੂਰੀ ਹੈ।ਬਿਰਧ ਘਰ ਦੇ ਮੈਬਰ ਇੰਚਾਰਜ਼ ਅਵਤਾਰ ਸਿੰਘ ਘੁੱਲਾ ਵੱਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …