Monday, July 14, 2025
Breaking News

ਚੀਫ਼ ਖ਼ਾਲਸਾ ਦੀਵਾਨ ਸਕੂਲ ਵਿਦਿਆਰਥਣ ਨੇ ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਹਰਜਸਰੀਤ ਕੌਰ ਨੇ ਦੁਬਈ ਵਿੱਚ ਆਯੋਜਿਤ ਬੁੱਧੋਕਾਨ ਕੱਪ 2023 ਦੇ ਕਰਾਟੇ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ ਹੈ।ਸਕੂਲ ਬਾਲ ਸਭਾ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਐਡੀਸ਼ਨਲ ਆਨ: ਸਕੱਤਰ ਅੇਜੂਕੇਸ਼ਨ ਕਮੇਟੀ ਅਤੇ ਸਕੂਲ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਮੈਂਬਰ ਇੰਚਾਰਜ਼ ਸਵਰਾਜ ਸਿੰਘ ਸ਼ਾਮ, ਇਕਬਾਲ ਸਿੰਘ ਸ਼ੈਰੀ, ਅਮਰਦੀਪ ਸਿੰਘ ਰਾਜੇਵਾਲ, ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਹਰਜਸਰੀਤ ਕੌਰ ਨੁੰ ਸਨਮਾਨਿਤ ਕੀਤਾ।ਉਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਤੋ ਕੁੱਲ 25 ਟੀਮਾਂ ਨੇ ਹਿੱਸਾ ਲਿਆ ਅਤੇ ਹਰਜਸਰੀਤ ਕੌਰ ਨੇ ਕਾਂਸੇ ਦਾ ਤਗਮਾ ਜਿੱਤ ਕੇ ਸੰਸਥਾ, ਸਕੂਲ, ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
ਇਸੇ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਹੋਰਨਾਂ ਅਹੁੱਦੇਦਾਰਾਂ ਨੇ ਸਕੂਲ ਮੈਂਬਰ ਇਚਾਰਜ਼ ਨੇ ਜੇਤੂ ਖਿਡਾਰਨ ਹਰਜਸਰੀਤ ਕੌਰ ਨੂੰ ਸ਼ੁਭਇਛਾਵਾਂ ਭੇਜੀਆਂ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …