ਅੰਮ੍ਰਿਤਸਰ, 3 ਮਈ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਵਿੱਚ ਨੌਜਵਾਨਾਂ ਲਈ ਇਕ ਵਧੀਆ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ।ਡਾ: ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੱਖਣੀ ਹਲਕੇ ਦੇ ਇਲਾਕੇ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਨੀਵਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਓ.ਐਸ.ਡੀ ਮਨਪ੍ਰੀਤ ਸਿੰਘ ਵੱਲੋਂ ਡਾ: ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ ਅਤੇ ਉਥੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਮਨਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ ਵਿੱਚ ਤੇਜ਼ੀ ਨਾਲ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦਾ ਕੈਬਨਿਟ ਮੰਤਰੀ ਡਾ: ਨਿੱਝਰ ਵੱਲੋਂ ਸਮੇਂ ਸਮੇਂ ‘ਤੇ ਰੀਵਿਊ ਕੀਤਾ ਜਾਂਦਾ ਹੈ।
ਇਸ ਮੌਕੇ ਬਲਜੀਤ ਸਿੰਘ ਰਿੰਕੂ ਬਲਾਕ ਪ੍ਰਧਾਨ ਅਤੇ ਜਸਵੰਤ ਸਿੰਘ ਸਰਕਲ ਇੰਚਾਰਜ਼ ਵੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …