ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਕੌਂਸਲ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ ਨੇ ਸਮੂਹ ਸੰਗਤਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਜਿਸ ਨੂੰ ਧਾਰਨ ਕਰਕੇ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ਼ ਕਰਨੇ ਚਾਹੀਦੇ ਹਨ।ਜੁਆਇੰਟ ਸਕੱਤਰ ਬੱਲ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵਨਿਊ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖਾਲਸਾ ਕਾਲਜ ਪਬਲਿਕ ਸਕੂਲ ਪਿ ਪ੍ਰਿੰਸੀਪਲ ਏ.ਐਸ ਗਿੱਲ, ਅੰਡਰ ਸੈਕਟਰੀ ਡੀ.ਐਸ ਰਟੌਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media