Friday, June 19, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਨਾਲ ਸਬੰਧਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਅਤੇ ਖੇਤਰ ਸਕੱਤਰ ਗੁਰਅਵਤਾਰ ਸਿੰਘ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਾਮਿਲ ਹੋਏ।
ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਬੁਲਾਰਿਆਂ ਨੂੰ ‘ਜੀ ਆਇਆਂ’ ਕਿਹਾ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਜਰਨਲ ਸਕੱਤਰ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਗਿਆਨ ਅਤੇ ਤਕਨਾਲੋਜੀ ਦੇ ਨਾਲ ਨਾਲ ਆਪਣੇ ਧਰਮ, ਸਭਿਆਚਾਰ, ਵਿਰਾਸਤ, ਨੈਤਿਕ ਅਤੇ ਧਾਰਮਿਕ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ।ਸਟੱਡੀ ਸਰਕਲ ਦੇ ਇਮਤਿਹਾਨਾਂ ’ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਕੰਵਲਜੀਤ ਕੌਰ, ਸੁਖਪ੍ਰੀਤ ਕੌਰ ਅਤੇ ਜੋਤੀ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …