ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ
ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਸੁਖਲੀਨ ਕੌਰ ਨੂੰ ਇਸ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ।ਉਨਾਂ ਨੇ ਦੱਸਿਆ ਕਿ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ਕਰਵਾਏ ਗਏ ਇੰਟਰ ਸਕੂਲ ਪੋਸਟਰ ਮੇਕਿੰਗ ਮੁਕਾਬਲੇ ’ਚ ਵਿਦਿਆਰਥਣ ਸੁਖਲੀਨ ਕੌਰ ਨੂੰ ਪਹਿਲੇ ਇਨਾਮ ਨਾਲ ਨਿਵਾਜ਼ਿਆ ਗਿਆ ਹੈ।ਉਨਾਂ ਨੇ ਆਰਟ ਐਂਡ ਕਰਾਫ਼ਟ ਦੀ ਇੰਚਾਰਜ਼ ਗਗਨਪ੍ਰੀਤ ਕੌਰ ਨੂੰ ਵਧਾਈ ਦਿੱਤੀ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media