ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਦੀਆਂ ਸਮੂਹ ਰਾਮਗੜ੍ਹੀਆ ਸੰਸਥਾਵਾਂ ਅਤੇ ਸਮੂਹ ਸਿੱਖ
ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਸਥਾਨਕ ਈਸਟ ਮੋਹਨ ਨਗਰ ਵਿਖੇ 300 ਸਾਲਾ ਜਨਮ ਸ਼ਤਾਬਦੀ ਦਿਹਾੜੇ ‘ਤੇ ਆਪਣੇ ਓ.ਐਸ.ਡੀ ਮਨਪ੍ਰੀਤ ਸਿੰਘ ਰਾਹੀਂ ਭੇਜੇ ਵਧਾਈ ਸੰਦੇਸ਼ ‘ਚ ਕਿਹਾ ਹੈ ਕਿ ਰਾਮਗੜ੍ਹੀਆਂ ਭਾਈਚਾਰਾ ਖੁਸ਼ਹਾਲੀ ਅਤੇ ਤਰੱਕੀ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਹਮੇਸ਼ਾਂ ਦੇਸ਼ ਲਈ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ।ਅਤੇ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਿਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।ਉਹ ਆਪਣੇ ਸਮੇਂ ਦੌਰਾਨ ਉਘੇ ਸਿੱਖ ਆਗੂ ਸਨ ਜੋ ਕਿ ਰਾਮਗੜ੍ਹੀਆ ਮਿਸਲ ਦੇ ਸਰਦਾਰ ਬਣੇ।ਇਸ ਸਮੇਂ ਓ.ਐਸ.ਡੀ ਮਨਪ੍ਰੀਤ ਸਿੰਘ ਨੁੰ ਸਨਮਾਨਿਤ ਕੀਤਾ ਗਿਆ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media