ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਅਰਵਿੰਦਰਪਾਲ ਸਿੰਘ ਭਾਟੀਆ ਨੂੰ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ
ਐਂਡ ਟੈਕਨਾਲੋਜੀ ਦੇ ਨਵੇਂ ਮੈਂਬਰ਼ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਅਰਵਿੰਦਰਪਾਲ ਸਿੰਘ ਭਾਟੀਆ ਨੂੰ ਮੂਲ ਮੰਤਰ ਦੇ ਪਾਠ ਕਰਨ ਉਪਰੰਤ ਗੁਰੂ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਕਾਲਜ ਦੇ ਮੈਂਬਰ ਇੰਚਾਰਜ ਵਜੋਂ ਸੇਵਾ ਸੋਂਪੀ ਗਈ।ਉਨਾਂ ਆਸ ਪ੍ਰਗਟਾਈ ਗਈ ਕਿ ਨਵ-ਨਿਯੁੱਕਤ ਮੈਂਬਰ ਇੰਚਾਰਜ਼ਾਂ ਡਾ. ਤਰਵਿੰਦਰ ਸਿੰਘ ਚਾਹਲ, ਉਮਰਾਓ ਸਿੰਘ ਢਿੱਲੋਂ ਅਤੇ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਨਾਲ ਮਿਲ ਕੇ ਅਰਵਿੰਦਰਪਾਲ ਸਿੰਘ ਭਾਟੀਆ ਪੂਰੀ ਇਮਾਨਦਾਰੀ ਅਤੇ ਸਮਰਪਨ ਭਾਵਨਾ ਨਾਲ ਆਪਣੀਆਂ ਜਿਮੇਵਾਰੀਆਂ ਨਿਭਾਉਣਗੇ।ਕਾਲਜ ਪ੍ਰਿੰਸੀਪਲ ਰਾਜੀਵ ਮਹਾਜਨ ਅਤੇ ਕਾਲਜ ਸਟਾਫ ਵੱਲੋਂ ਨਵੇਂ ਮੈਂਬਰ ਇੰਚਾਰਜ ਦਾ ਨਿੱਘਾ ਸੁਆਗਤ ਕੀਤਾ ਗਿਆ।
ਇਸ ਮੋਕੇ ਡਾ. ਤਰਵਿੰਦਰ ਸਿੰਘ ਚਾਹਲ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media