ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ।ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਲਾਕੇ ਦੇ ਜੋ ਵਿਕਾਸ ਕੰਮ ਪਿੱਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ, ਉਹ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣਗੇ।ਅੱਜ ਇਲਾਕਾ ਵਾਸੀਆਂ ਦੀ ਮੰਗ ‘ਤੇ ਅਜਾਦ ਰੋਡ ਵਿਖੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਵਾਰਡ ਨੰਬਰ 84 ਤੋਂ ਮੋਤੀ ਲਾਲ, ਅਮਰਜੀਤ ਕੌਰ, ਮੈਡਮ ਪੂਜਾ, ਹਰਪਾਲ ਸਿੰਘ, ਰਮਨ ਕੁਮਾਰ, ਪ੍ਰਿਤਪਾਲ ਸਿੰਘ ਵੜੈਚ, ਡਾਕਟਰ ਰਾਜੀਵ ਮੌਜ਼ੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …